ਭਗਤ ਸਿੰਘ ਦੀ ਕੁਰਬਾਨੀ March 23, 2010 by Sangtar ਭਗਤ ਸਿੰਘ ਦੀ ਜਦੋਂ ਤਸਵੀਰ ਵੇਖੀ ਵਿੱਚ ਦਿਲ ਦੇ ਕਈ ਖਿਆਲ ਆਏ। ਰੰਗ ਬਦਲਿਆਂ ਦਿਲ ਨਾ ਜਾਣ ਬਦਲੇ ਲੀਡਰ ਖੇਡਦੇ ਸਦਾ ਹੀ ਚਾਲ ਆਏ। ਜਾਨ ਦੇ ਕੇ ਭਰ ਜਵਾਨ ਉਮਰੇ ਉਹਨੇ ਖਾਬ ਅਜ਼ਾਦੀ ਦਾ ਵੇਖਿਆ ਸੀ ਉਹਦੇ ਦਿਲ ਦੀ ਆਸ ਨਾ ਹੋਈ ਪੂਰੀ ਸਾਲ ਮਗਰੋਂ ਬੀਤਦੇ ਸਾਲ ਆਏ। -ਸੰਗਤਾਰ